Thursday , September 29 2022
Breaking News

ਪਾਕਿਸਤਾਨ ਵਾਲਿਆਂ ਨੇ ਨਾਟਕ ਬਣਾ ਕੇ ਕੀਤੀ ਮੋਦੀ, ਸਿੱਧੂ ਤੇ ਮੀਡੀਆ ਦੀ ਬੇਇਜ਼ਤੀ(Video)

ਵੀਡੀਓ ਪੋਸਟ ਦੇ ਅਖੀਰ ਵਿਚ ਜਾ ਕੇ ਦੇਖੋ
ਭਾਰਤੀ ਫੌਜ ਦੇ ਵਿੰਗ ਕਮਾਂਡਰ ਅਭਿਨੰਦਨ ਦੀ ਭਾਰਤ ਵਾਪਸੀ ਹੋ ਚੁੱਕੀ ਹੈ। ਬੀਤੇ ਦਿਨੀਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅਭਿਨੰਦਨ ਵਰਤਮਾਨ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ। ਅੰਮ੍ਰਿਤਸਰ ਦੇ ਡੀਸੀ ਸ਼ਿਵ ਦੁਲਾਰ ਸਿੰਘ ਢਿੱਲੋਂ ਨੇ ਦੱਸਿਆ, “ਵਿੰਗ ਕਮਾਂਡਰ ਅਭਿਨੰਦਨ ਨੂੰ ਪਾਕਿਸਤਾਨ ਨੇ ਭਾਰਤ ਨੂੰ ਸੌਂਪ ਦਿੱਤਾ ਹੈ। ਏਅਰ ਫੋਰਸ ਦੀ ਟੀਮ ਅਭਿਨੰਦਨ ਨੂੰ ਮੈਡੀਕਲ ਜਾਂਚ ਲਈ ਲੈ ਗਈ ਹੈ।” ਭਾਰਤੀ ਹਵਾਈ ਫੌਜ ਵੱਲੋਂ ਵੀ ਅਭਿਨੰਦਨ ਵਰਤਮਾਨ ਦੀ ਵਾਪਸੀ ‘ਤੇ ਖੁਸ਼ੀ ਜਤਾਈ ਗਈ ਹੈ।

ਪਾਕਿਸਤਾਨ ਦੇ ਸਰਕਾਰੀ ਅਦਾਰੇ ਆਈਐੱਸਪੀਆਰ ਵੱਲੋਂ ਇੱਕ ਵੀਡੀਓ ਰਿਲੀਜ਼ ਕੀਤਾ ਗਿਆ ਹੈ। ਇਸ ਵੀਡੀਓ ਵਿੱਚ ਵਿੰਗ ਕਮਾਂਡਰ ਅਭਿਨੰਦਨ ਨੂੰ ਪਾਕਿਸਤਾਨੀ ਫੌਜ ਦੀ ਤਾਰੀਫ਼ ਕਰਦੇ ਹੋਏ ਅਤੇ ਭਾਰਤੀ ਮੀਡੀਆ ਦੀ ਨਿਖੇਧੀ ਕਰਦੇ ਹੋਏ ਦਿਖਾਇਆ ਗਿਆ ਹੈ। ਬੀਬੀਸੀ ਨੂੰ ਨਹੀਂ ਪਤਾ ਕਿ ਇਹ ਵੀਡੀਓ ਕਿਨ੍ਹਾਂ ਹਾਲਾਤ ਵਿੱਚ ਫਿਲਮਾਇਆ ਗਿਆ ਹੈ ਅਤੇ ਵੀਡੀਓ ਵਿੱਚ ਅਭਿਨੰਦਨ ਦੀ ਸੁਤੰਤਰ ਸੋਚ ਹੈ ਜਾਂ ਨਹੀਂ ਪਾਕਿਸਤਾਨੀ ਸੰਸਦ ਵਿੱਚ ਇਮਰਾਨ ਖ਼ਾਨ ਨੇ ਐਲਾਨ ਕਰਦਿਆਂ ਕਿਹਾ ਸੀ ਕਿ ਅਸੀਂ ਸਦਭਾਵਨਾ ਦੇ ਸੰਕੇਤ ਵਜੋਂ ਅਭਿਨੰਦਨ ਨੂੰ ਰਿਹਾਅ ਕਰ ਰਹੇ ਹਾਂ।

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਭਿਨੰਦਨ ਦੀ ਵਾਪਸੀ ‘ਤੇ ਟਵੀਟ ਕਰਦਿਾਂ ਹੋਇਆ ਉਨ੍ਹਾਂ ਦਾ ਸੁਆਗਤ ਕੀਤਾ ਹੈ। ਆਪਣੇ ਟਵੀਟ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ਦੇਸ ਉਨ੍ਹਾਂ ਦੀ ਬਹਾਦਰੀ ‘ਤੇ ਮਾਣ ਮਹਿਸੂਸ ਕਰ ਰਿਹਾ ਹੈ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵਿੰਗ ਕਮਾਂਡਰ ਅਭਿਨੰਦਨ ਦਾ ਟਵਿੱਟਰ ਰਾਹੀਂ ਸਵਾਗਤ ਕੀਤਾ ਹੈ। ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅਭਿਨੰਦਨ ਦੀ ਵਾਪਸੀ ‘ਤੇ ਟਵੀਟ ਕੀਤਾ, “ਵੈਲਕਮ ਹੋਮ, ਪੂਰੇ ਦੇਸ ਨੂੰ ਵਿੰਗ ਕਮਾਂਡਰ ਅਭਿਨੰਦਨ ‘ਤੇ ਮਾਣ ਹੈ।”

ਵਿੰਗ ਕਮਾਂਡਰ ਅਭਿਨੰਦਨ ਨੂੰ ਪਾਕਿਸਤਾਨ ਨੇ ਭਾਰਤ ਨੂੰ ਸੌਂਪ ਦਿੱਤਾ ਹੈ। ਅਸੀਂ ਉਨ੍ਹਾਂ ਨੂੰ ਪ੍ਰੋਟੋਕਾਲ ਦੇ ਤਹਿਤ ਮੈਡੀਕਲ ਜਾਂਚ ਲਈ ਲੈ ਕੇ ਜਾ ਰਹੇ ਹਾਂ। ਸਾਨੂੰ ਖੁਸ਼ੀ ਹੈ ਕਿ ਅਭਿਨੰਦਨ ਸਾਡੇ ਵਿਚਾਲੇ ਵਾਪਸ ਆ ਚੁੱਕੇ ਹਨ- ਏਅਰ ਵਾਈਸ ਮਾਰਸ਼ਲ ਹਵਾਈ ਸੈਨਾ 9 ਵੱਜ ਕੇ 20 ਮਿੰਟ ‘ਤੇ ਭਾਰਤੀ ਸਮੇਂ ਅਨੁਸਾਰ) ਪਾਕਿਸਤਾਨ ਨੇ ਵਿੰਗ ਕਮਾਂਡਰ ਅਭਿਨੰਦਨ ਵਰਤਮਾਨ ਨੂੰ ਭਾਰਤ ਨੂੰ ਸੌਂਪਿਆ। ਅਭਿਨੰਦਨ ਦੇ ਨਾਲ ਪਾਕਿਸਤਾਨ ਵਿਦੇਸ਼ ਮੰਤਰਾਲੇ ਦੀ ਅਧਿਕਾਰੀ ਫਾਰੇਹਾ ਭੱਟੀ ਵੀ ਆਈ ਅਤੇ ਉਨ੍ਹਾਂ ਨੂੰ ਭਾਰਤੀ ਅਧਿਕਾਰੀਆਂ ਦੇ ਹਵਾਲੇ ਕੀਤਾ।

About admin

Check Also

ਇਕ ਦਿਨ ਟਰੇਨ ਵਿਚ ਬੈਠੇ ਸੇਠ ਨੇ ਪਾਣੀ ਦੀ ਬੋਤਲ ਵੇਚਣ ਵਾਲੇ ਮੁੰਡੇ ਨੂੰ ਸੱਦਿਆ ਅਤੇ ਰੇਟ ਪੁੱਛਿਆ ਮੁੰਡੇ ਨੇ ਕਿਹਾ 10 ਰੁਪਏ ਸੇਠ ਨੇ ਕਿਹਾ 7 ਰੁਪਏ ਵਿਚ ਦੇ ਦੇ ਫਿਰ ਮੁੰਡੇ ਜੋ ਕੀਤਾ ਦੇਖੋ<

ਇਕ 15 ਸਾਲ ਦਾ ਮੁੰਡਾ ਰੇਲਵੇ ਪਲੇਟਫਾਰਮ ਤੇ ਪਾਣੀ ਵੇਚਦਾ ਸੀ। ਇਸੇ ਨਾਲ ਉਸਦਾ ਗੁਜ਼ਾਰਾ …

error: Content is protected !!