Breaking News

ਢੱਡਰੀਆਂ ਵਾਲੇ ਦੇ ਇਸ ਬਿਆਨ ਨੂੰ ਮੋਦੀ ਤੱਕ ਪਹੁੰਚਾ ਦਿਓ.. ਸਿਆਸਤ ਸੁਣ ਕੇ ਹਿੱਲ ਜਾਵੇਗੀ

ਚੰਡੀਗੜ੍ਹ : ਜੰਮੂ ਕਸ਼ਮੀਰ ਦੇ ਪੁਲਵਾਮਾ ਵਿੱਚ ਅੱਤਵਾਦੀ ਹਮਲੇ ਦੌਰਾਨ ਸੀਆਰਪੀਐਫ ਦੇ 40 ਜਵਾਨ ਸ਼ਹੀਦ ਹੋ ਗਏ ਜਿਨ੍ਹਾਂ ਵਿੱਚ ਚਾਰ ਜਵਾਨ ਪੰਜਾਬ ਦੇ ਰਹਿਣ ਵਲੇ ਸੀ । ਪੰਜਾਬ ਸਰਕਾਰ ਨੇ ਇਨ੍ਹਾਂ ਚਾਰ ਸ਼ਹੀਦ ਜਵਾਨਾਂ ਦੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ । ਇਸ ਦੇ ਨਾਲ ਮੁੱਖ ਮੰਤਰੀ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ 12 – 12 ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਵੀ ਐਲਾਨ ਕੀਤਾ ।

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ ਮੁਲਤਵੀ ਹੋਣ ਮਗਰੋਂ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਪੂਰੀ ਤਰ੍ਹਾਂ ਸੁਰੱਖਿਅਤ ਹੈ ਪਰ ਜੇਕਰ ਪਾਕਿ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਇੱਧਰ ਅੱਖ ਕਰੇਗਾ ਤਾਂ ਉਸ ਨੂੰ ਸਬਕ ਸਿਖਾ ਦਿੱਤਾ ਜਾਵੇਗਾ । ਉਨ੍ਹਾਂ ਕਿਹਾ ਕਿ ਸਾਨੂੰ ਪਾਕਿਸਤਾਨ ਨੂੰ ਕਰਾਰਾ ਜਵਾਬ ਦੇਣਾ ਆਉਂਦਾ ਹੈ ।

ਕੈਪਟਨ ਨੇ ਕਿਹਾ ਕਿ ਪਾਕਿ ਫ਼ੌਜ ਮੁਖੀ ਬਾਜਵਾ ਸਮਝ ਲਵੇ ਕਿ ਅਸੀਂ ਪੰਜਾਬੀ ਹਾਂ। ਉਨ੍ਹਾਂ ਪਾਕਿ ਦੇ ਪ੍ਰਧਾਨ ਮੰਤਰੀ ਨੂੰ ਵੀ ਲਪੇਟੇ ਵਿੱਚ ਲੈਂਦਿਆਂ ਕਿਹਾ ਕਿ ਪੀਐਮ ਕਰਤਾਰਪੁਰ ਸਾਹਿਬ ਲਾਂਘੇ ਦੀ ਗੱਲ ਕਰ ਰਹੇ ਹਨ ਅਤੇ ਪਾਕਿ ਫ਼ੌਜ ਦੀਆਂ ਕਰਤੂਤਾਂ ਕੁਝ ਹੋਰ ਹਨ। ਕੈਪਟਨ ਨੇ ਆਸਵੰਦ ਹੁੰਦਿਆਂ ਕਿਹਾ ਕਿ ਇਸ ਘਟਨਾ ਕਾਰਨ ਲਾਂਘੇ ‘ਤੇ ਫਰਕ ਨਹੀਂ ਪੈਣਾ ਚਾਹੀਦਾ ਕਿਉਂਕਿ ਲਾਂਘਾ ਸਿੱਖਾਂ ਦੀ ਪੁਰਾਣੀ ਮੰਗ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਹਮਲੇ ਵਿੱਚ ਪੰਜਾਬ ਦੇ ਜਵਾਨ ਵੀ ਸ਼ਹੀਦ ਹੋਏ ਹਨ । ਪੱਤਰਕਾਰਾਂ ਵੱਲੋਂ ਪੁੱਛੇ ਗਏ ਸ਼ਹੀਦਾਂ ਨੂੰ ਮੁਆਵਜ਼ੇ ਸਬੰਧੀ ਸਵਾਲ ਦੇ ਜਵਾਬ ਵਿੱਚ ਕੈਪਟਨ ਨੇ ਕਿਹਾ ਕਿ ਇਸ ਸਮੇਂ ਮੁਆਵਜ਼ਾ ਛੋਟੀ ਸਮੱਸਿਆ ਹੈ । ਉਨ੍ਹਾਂ ਕਿਹਾ ਕਿ ਸਰਕਾਰ ਇਸ ਬਾਰੇ ਬਣਦੇ ਕਦਮ ਜ਼ਰੂਰ ਚੁੱਕੇਗੀ ।

ਮੁੱਖ ਮੰਤਰੀ ਨੇ ਪੰਜਾਬ ਵਿੱਚ ਹੋਈਆਂ ਤੇ ਭਵਿੱਖ ਦੀਆਂ ਗੜਬੜੀਆਂ ਦਾ ਠੀਕਰਾ ਵੀ ਪਾਕਿਸਤਾਨ ਸਿਰ ਭੰਨ੍ਹਦੀਆਂ ਕਿਹਾ ਕਿ ਰੈਫਰੈਂਡਮ 2020 ਵੀ ਪਾਕਿ ਖ਼ੁਫ਼ੀਆ ਏਜੰਸੀ ISI ਦੇ ਇਸ਼ਾਰੇ ‘ਤੇ ਹੋ ਰਿਹਾ ਹੈ ।

About admin

Check Also

ਦਰਬਾਰ ਸਾਹਿਬ ਦੀ ਪ੍ਰਕਰਮਾ ਚ ਕੁੜੀਆਂ ਦੀ ਗੰਦੀ ਕਰਤੂਤ ਹੋਈ ਵਾਇਰਲ – ਦੇਖੋ ਵੀਡੀਓ

ਵੀਡੀਓ ਪੋਸਟ ਦੇ ਅਖੀਰ ਵਿਚ ਜਾ ਕੇ ਦੇਖੋ सोशल मीडिया पर आज एक वीडियो वायरल …

error: Content is protected !!