Breaking News

ਰਾਮ ਰਹੀਮ ਤੋਂ ਬਾਅਦ ਪੰਜਾਬ ਦੇ ਇਸ ਬਾਬੇ ਤੇ ਲੱਗੇ ਗੰਭੀਰ ਇਲਜਾਮ, ਰਾਧਾ ਸੁਆਮੀ ਡੇਰਾ ਕਰ ਰਿਹਾ ਧੱਕਾ, ਦੇਖੋ ਵੀਡੀਓ

ਇਹ ਵੱਡੀ ਖ਼ਬਰ ਅੰਮ੍ਰਿਤਸਰ ਤੋਂ ਆਈ ਹੈ, ਜਿੱਥੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਤੋਂ ਬਾਅਦ ਹੁਣ ਡੇਰਾ ਰਾਧਾ ਸੁਆਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਤੇ ਗੰਭੀਰ ਇਲਜਾਮ ਲੱਗੇ ਹਨ ਕਿ ਉਹਨਾਂ ਦੇ ਡੇਰੇ ਵੱਲੋ ਇੱਕ ਗਰੀਬ ਕਿਸਾਨ ਦੀ ਜ਼ਮੀਨ ਜਬਰਦਸਤੀ ਦੱਬੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਿੰਦਰ ਸਿੰਘ ਢਿੱਲੋਂ ਦੇ ਡੇਰੇ ਦੇ ਨਾਲ ਲੱਗਣ ਵਾਲੀ ਜ਼ਮੀਨ ਨੂੰ ਉਨ੍ਹਾਂ ਨੇ ਜ਼ਬਰਦਸਤੀ ਆਪਣੇ ਕਬਜ਼ੇ ਵਿੱਚ ਲੈ ਰੱਖਿਆ ਹੈ।

ਇਸ ਦੇ ਬਾਰੇ ਸੰਗਤਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਪ੍ਰਸ਼ਾਸਨ ਵੱਲੋਂ ਕੋਈ ਵੀ ਮਦਦ ਨਹੀਂ ਕੀਤੀ ਜਾ ਰਹੀ ਅਤੇ ਉਹ ਇਸ ਮਾਮਲੇ ਦੇ ਬਾਰੇ ਮੁੱਖ ਮੰਤਰੀ ਨੂੰ ਵੀ ਕਈ ਵਾਰ ਚਿੱਠੀਆਂ ਲਿਖ ਚੁੱਕੇ ਹਨ ਪਰ ਹਾਲੇ ਤੱਕ ਵੀ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ। ਪੀੜਤ ਦਾ ਮੰਨਣਾ ਹੈ ਕਿ ਪ੍ਰਸ਼ਾਸਨ ਬਾਬੇ ਤੋਂ ਡਰ ਕੇ ਕੰਮ ਕਰਦਾ ਹੈ, ਇਸ ਲਈ ਉਹ ਬਾਬੇ ਅੱਗੇ ਲਾਚਾਰ ਹੋ ਚੁੱਕਾ ਹੈ।

ਪੀੜਤ ਰਵਿੰਦਰ ਸਿੰਘ ਨੇ ਪੱਤਰਕਾਰ ਵੀਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਜ਼ਮੀਨ ਉੱਤੇ ਰਾਧਾ ਸਵਾਮੀ ਡੇਰੇ ਵੱਲੋਂ ਨਾਜਾਇਜ਼ ਕਬਜ਼ਾ ਕੀਤਾ ਗਿਆ ਹੈ। ਉਨ੍ਹਾਂ ਇਲਜਾਮ ਲਗਾਏ ਕਿ ਡੇਰੇ ਵੱਲੋਂ ਦਰਿਆ ਦੇ ਵਹਾਅ ਨੂੰ ਨਾਜਾਇਜ਼ ਤੌਰ ਤੇ ਮੋੜ ਕੇ ਉਨ੍ਹਾਂ ਦੇ ਖੇਤਾਂ ਨੂੰ ਜਾਣ ਵਾਲੇ ਰਸਤੇ ਵਿੱਚ ਉੱਚਾ ਕਈ-ਕਈ ਫੁੱਟ ਦਾ ਜਾਲ ਬੰਨ ਦਿੱਤਾ ਗਿਆ ਹੈ, ਜਿਸ ਕਰਕੇ ਉਨ੍ਹਾਂ ਨੂੰ ਆਪਣੇ ਖੇਤਾਂ ਤੱਕ ਪਹੁੰਚਣ ਲਈ ਵੱਡੀ ਪ੍ਰੇਸ਼ਾਨੀ ਹੋ ਰਹੀ ਹੈ।

ਉਨ੍ਹਾਂ ਇਲਜਾਮ ਲਗਾਏ ਕਿ ਉਨ੍ਹਾਂ ਦੇ ਖੇਤਾਂ ਵਿੱਚ ਜੋ ਰੁੱਖ ਲੱਗੇ ਹੋਏ ਹਨ। ਉਨ੍ਹਾਂ ਰੁੱਖਾਂ ਨੂੰ ਕੱਟ ਕੇ ਡੇਰੇ ਦੁਆਰਾ ਸੜਕਾਂ ਬਣਾਈਆਂ ਗਈਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮਹਿੰਗੀਆਂ ਜ਼ਮੀਨਾਂ ਤੇ ਡੇਰੇ ਵੱਲੋਂ ਜ਼ਬਰਦਸਤੀ ਕਬਜ਼ਾ ਕੀਤਾ ਹੋਇਆ ਹੈ ਅਤੇ ਇਸ ਦੇ ਬਾਰੇ ਉਹ ਮੁੱਖ ਮੰਤਰੀ ਨੂੰ ਵੀ ਕਈ ਵਾਰ ਚਿੱਠੀਆਂ ਲਿਖ ਚੁੱਕੇ ਹਨ ਪਰ ਉਨ੍ਹਾਂ ਵੱਲੋਂ ਕੋਈ ਵੀ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਤਹਿਸੀਲਦਾਰ ਵੱਲੋਂ ਵੀ ਉਨ੍ਹਾਂ ਦੀ ਜ਼ਮੀਨ ਦੀ ਨਿਸ਼ਾਨਦੇਹੀ ਕਰਨ ਦੇ ਲਈ ਮਨ੍ਹਾਂ ਕਰ ਦਿੱਤਾ ਗਿਆ।

ਉਨ੍ਹਾਂ ਦੱਸਿਆ ਕਿ ਡੇਰੇ ਦੇ ਕਰਿੰਦਿਆਂ ਵੱਲੋਂ ਉਨ੍ਹਾਂ ਨੂੰ ਮਨਾਉਣ ਦੀਆਂ ਬਹੁਤ ਕੋਸ਼ਿਸ਼ਾਂ ਕੀਤੀਆ ਗਈਆਂ ਅਤੇ ਉਨ੍ਹਾਂ ਨੂੰ ਜਾਨੋ ਮਾਰ ਵਧੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀ ਹਨ। ਉਨ੍ਹਾਂ ਦੋਸ਼ ਲਗਾਏ ਹਨ ਕਿ ਢਿੱਲਵਾਂ ਦੀ 700 ਏਕੜ ਜ਼ਮੀਨ ਉੱਤੇ ਡੇਰੇ ਦਾ ਕਬਜ਼ਾ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਸਿੱਖ ਸੰਗਤ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਵੱਲੋਂ ਮਦਦ ਲਈ ਕੇਂਦਰ ਸਰਕਾਰ ਨੂੰ ਵੀ ਚਿੱਠੀਆਂ ਲਿਖਿਆ ਗਈਆਂ ਸਨ, ਜਿਨ੍ਹਾਂ ਦੇ ਉਨ੍ਹਾਂ ਨੂੰ ਜਵਾਬ ਤਾ ਆਏ ਪਰ ਉਨ੍ਹਾਂ ਤੇ ਕੋਈ ਵੀ ਕਾਰਵਾਈ ਨਹੀਂ ਹੋਈ,ਇਹਨਾਂ ਦੋਸ਼ਾਂ ਦੀ ਸਚਾਈ ਦੀ ਸਾਡੇ ਚੈੱਨਲ ਵੱਲੋ ਕਿਸੀ ਵੀ ਤਰੀਕੇ ਨਾਲ ਪੁਸ਼ਟੀ ਨਹੀਂ ਕੀਤੀ ਜਾਂਦੀ। ਇਹਨਾਂ ਦੋਸ਼ਾਂ ਦੀ ਅਸਲ ਸੱਚਾਈ ਦਾ ਤਾਂ ਪ੍ਰਸ਼ਾਸਨ ਦੀ ਕਾਰਵਾਈ ਤੋਂ ਬਾਅਦ ਹੀ ਪਤਾ ਲੱਗ ਪਾਵੇਗਾ। ਹੇਠਾਂ ਦੇਖੋ ਇਸ ਮਾਮਲੇ ਦੀ ਪੂਰੀ ਵੀਡੀਓ ਰਿਪੋਰਟ
ਇਹਨਾਂ ਦੋਸ਼ਾਂ ਦੀ ਸਚਾਈ ਦੀ ਸਾਡੇ ਚੈੱਨਲ ਵੱਲੋ ਕਿਸੀ ਵੀ ਤਰੀਕੇ ਨਾਲ ਪੁਸ਼ਟੀ ਨਹੀਂ ਕੀਤੀ ਜਾਂਦੀ।

About admin

Check Also

ਦਰਬਾਰ ਸਾਹਿਬ ਦੀ ਪ੍ਰਕਰਮਾ ਚ ਕੁੜੀਆਂ ਦੀ ਗੰਦੀ ਕਰਤੂਤ ਹੋਈ ਵਾਇਰਲ – ਦੇਖੋ ਵੀਡੀਓ

ਵੀਡੀਓ ਪੋਸਟ ਦੇ ਅਖੀਰ ਵਿਚ ਜਾ ਕੇ ਦੇਖੋ सोशल मीडिया पर आज एक वीडियो वायरल …

error: Content is protected !!