ਪੰਚਾਇਤੀ ਚੋਣਾਂ ਦੇ ਐਲਾਨ ਦੇ ਨਾਲ ਹੀ ਸਰਪੰਚ-ਪੰਚ ਬਣਨ ਦੇ ਚਾਹਵਾਨਾਂ ਨੇ ਸਰਗਰਮੀਆਂ ਵਿੱਢ ਦਿੱਤੀਆਂ ਹਨ। ਸਰਕਾਰ ਵੱਲੋਂ ਇਸ ਵਾਰ ਸਰਬਸੰਮਤੀ ਨਾਲ ਸਰਪੰਚ ਦੀ ਚੋਣ ਕਰਨ ਵਾਲੇ ਪਿੰਡ ਨੂੰ ਇਨਾਮ ਦੇਣ ਦਾ ਐਲਾਨ ਵੀ ਕੀਤਾ ਹੋਇਆ ਹੈ, ਪਰ ਬਾਦਲਾਂ ਦੇ ਹਲਕੇ ਲੰਬੀ ਵਿਚ ਇਕ ਵੱਖਰਾ ਹੀ ਮਾਮਲਾ ਸਾਹਮਣੇ ਆਇਆ ਹੈ।

ਲੰਬੀ ਦੇ ਪਿੰਡ ਭਾਗੂ ਵਿਚ ਗੁਰੂ ਘਰ ਤੋਂ ਇਕ ਸ਼ਖ਼ਸ ਨੇ ਅਨਾਊਸਮੈਂਟ ਕਰਵਾ ਦਿੱਤੀ ਕਿ ਜੇਕਰ ਉਸ ਨੂੰ ਸਰਬਸੰਮਤੀ ਨਾਲ ਸਰਪੰਚ ਬਣਾ ਦਿੱਤਾ ਜਾਂਦਾ ਹੈ ਤਾਂ ਉਹ ਆਪਣੀ 5 ਲੱਖ ਰੁਪਏ ਤੇ 2 ਕਿੱਲੇ ਜ਼ਮੀਨ ਗੁਰਦੁਆਰੇ ਦੇ ਨਾਮ ਕਰਵਾ ਦੇਵੇਗਾ।ਇਸ ਅਨਾਊਸਮੈਂਟ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਕਾਫੀ ਵਾਇਰਲ ਹੋ ਰਹੀ ਹੈ।
ਜਦੋਂ ਇਸ ਬਾਰੇ ਗੁਰਦੁਆਰਾ ਸਾਹਿਬ ਦੇ ਕਮੇਟੀ ਮੈਂਬਰ ਗੁਰਸ਼ਰਨ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਸਾਬਕਾ ਸਰਪੰਚ ਸੁਖਜਿੰਦਰ ਸਿੰਘ ਤੇ ਉਸ ਦੇ ਭਤੀਜੇ ਜਸਵਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਜੇਕਰ ਉਨ੍ਹਾਂ ਵਿਚੋਂ ਕਿਸੇ ਨੂੰ ਪਿੰਡ ਦਾ ਸਰਬਸੰਮਤੀ ਨਾਲ ਸਰਪੰਚ ਚੁਣ ਲਿਆ ਜਾਂਦਾ ਹੈ ਤਾਂ ਉਹ ਪੰਜ ਲੱਖ ਰੁਪਏ ਤੇ 2 ਕਿੱਲੇ ਜ਼ਮੀਨ ਗੁਰੂ ਘਰ ਦੇ ਨਾਮ ਲਵਾ ਦੇਣਗੇ।

ਗੁਰਸ਼ਰਨ ਸਿੰਘ ਨੇ ਦੱਸਿਆ ਕਿ ਉਸ ਦਿਨ ਗੁਰਦੁਆਰਾ ਸਾਹਿਬ ਦੀ ਜ਼ਮੀਨ ਠੇਕੇ ਉਤੇ ਦੇਣ ਲਈ ਬੋਲੀ ਹੋ ਰਹੀ ਸੀ। ਇਸੇ ਮੌਕੇ ਪਤਾ ਨਹੀਂ ਕਦੋਂ ਚਾਚਾ-ਭਤੀਜਾ ਅਨਾਊਸਮੈਂਟ ਕਰ ਗਏ। ਜਦੋਂ ਇਸ ਬਾਰੇ ਸੁਖਜਿੰਦਰ ਸਿੰਘ ਨਾਲ ਗੱਲ ਕੀਤੀ ਗਈ ਕਿ ਉਨ੍ਹਾਂ ਨੇ ਆਖਿਆ ਕਿ ਇਹ ਤਾਂ ਉਨ੍ਹਾਂ ਦੇ ਘਰ ਦੀ ਹੀ ਗੱਲ ਸੀ। ਚਾਚਾ ਭਤੀਜਾ ਦੀ ਆਪਸੀ ਗੱਲ ਸੀ। ਇਹ ਮੇਰੇ ਤੋਂ ਗੁੱਸੇ ਵਿਚ ਹੋ ਗਿਆ।ਮੈਂ ਇਸ ਬਾਰੇ ਹੋਰ ਕੁਝ ਨਹੀਂ ਜਾਣਦਾ।
ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ 15 ਦਸੰਬਰ, 2018 ਨੂੰ ਸ਼ੁਰੂ ਹੋਵੇਗੀ ਤੇ 19 ਦਸੰਬਰ 2018 ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਤਾਰੀਖ ਹੋਵੇਗੀ. 20 ਦਸੰਬਰ, 2018 ਨੂੰ ਨਾਮਜ਼ਦ ਪੱਤਰਾਂ ਦੀ ਛਾਣਬੀਣ ਕੀਤੀ ਜਾਵੇਗੀ ਤੇ ਨਾਮਜ਼ਦਗੀ ਵਾਪਸ ਲੈਣ ਦੀ ਤਾਰੀਖ 21 ਦਸੰਬਰ, 2018 ਹੋਵੇਗੀ, ਜੋ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰਨ ਦੀ ਤਾਰੀਖ ਵੀ ਹੋਵੇਗੀ। ਵੋਟਾਂ 30 ਦਸੰਬਰ, 2018 ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਤੇ ਵੋਟਾਂ ਦੀ ਗਿਣਤੀ ਵੀ ਉਸੇ ਦਿਨ ਹੋਵੇਗੀ। ਚੋਣਾਂ ਨੂੰ ਸੁਚਾਰੂ ਤੇ ਸ਼ਾਂਤਮਈ ਤਰੀਕੇ ਨਾਲ ਯਕੀਨੀ ਬਣਾਉਣ ਲਈ ਕੁੱਲ 40 ਤੋਂ 50 ਅਬਜ਼ਰਵਰਾਂ ਦੀ ਨਿਯੁਕਤੀ ਕੀਤੀ ਜਾਵੇਗੀ।
ਸੂਬੇ ਵਿੱਚ 13276 ਪੰਚਾਇਤਾਂ ਲਈ 13276 ਸਰਪੰਚ ਚੁਣੇ ਜਾਣਗੇ. ਉਨ੍ਹਾਂ ਅੱਗੇ ਕਿਹਾ ਕਿ 83831 ਪੰਚ 13276 ਪੰਚਾਇਤਾਂ ਲਈ ਚੁਣੇ ਜਾਣਗੇ, ਜਿਨ੍ਹਾਂ ਵਿਚੋਂ ਅਨੁਸੂਚਿਤ ਜਾਤੀਆਂ ਲਈ 17811 ਸੀਟਾਂ, ਅਨੁਸੂਚਿਤ ਜਾਤੀ ਵਾਲੀਆਂ ਔਰਤਾਂ ਲਈ 12634, ਆਮ ਸ਼੍ਰੇਣੀ ਦੀਆਂ ਔਰਤਾਂ ਲਈ 22690, ਪੱਛੜੀਆਂ ਸ਼੍ਰੇਣੀਆਂ ਲਈ 4381 ਤੇ ਜਨਰਲ ਵਰਗ ਲਈ 26315 ਸੀਟਾਂ ਰਿਜਰਵ ਹੋਣਗੀਆਂ। ਸੂਬੇ ‘ਚ ਕੁਲ 12787395 ਰਜਿਸਟਰਡ ਵੋਟਰ ਹਨ, ਜਿਨ੍ਹਾਂ ਵਿਚੋਂ 6688245 ਮਰਦ, 6066245 ਮਹਿਲਾ ਤੇ 97 ਤੀਸਰੇ ਲਿੰਗ ਦੇ ਵੋਟਰ ਹਨ। ਰਾਜ ਚੋਣ ਕਮਿਸ਼ਨ ਨੇ 17268 ਪੋਲਿੰਗ ਬੂਥ ਸਥਾਪਤ ਕੀਤੇ ਹਨ ਅਤੇ 86340 ਕਰਮਚਾਰੀ ਚੋਣ ਡਿਊਟੀ ‘ਤੇ ਨਿਯੁਕਤ ਕੀਤੇ ਜਾਣਗੇ.। ਰਾਜ ਚੋਣ ਕਮਿਸ਼ਨਰ ਨੇ ਅੱਗੇ ਕਿਹਾ ਕਿ ਸਰਪੰਚ ਦੇ ਅਹੁਦੇ ਲਈ ਉਮੀਦਵਾਰ ਲਈ ਖਰਚਾ ਸੀਮਾ 30,000 ਰੁਪਏ ਨਿਰਧਾਰਤ ਕੀਤੀ ਗਈ ਹੈ, ਜਦੋਂ ਕਿ ਪੰਚ ਦੇ ਅਹੁਦੇ ਲਈ ਚੋਣ ਲੜ ਰਹੇ ਉਮੀਦਵਾਰਾਂ ਲਈ ਹੱਦ 20,000 ਰੁਪਏ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ